ਨਸ਼ੇ ਖ਼ਿਲਾਫ਼ ਇਕਜੁੱਟ ਹੋਏ ਪੰਜ ਸੂਬਿਆਂ ਦੇ ਮੁੱਖ ਮੰਤਰੀ

by mediateam

ਚੰਡੀਗੜ : ਉੱਤਰ ਭਾਰਤ 'ਚ ਵੱਧਦੇ ਨਸ਼ੇ ਨੂੰ ਰੋਕਣ ਲਈ ਸਾਂਝਾ ਯਤਨ ਕਰਦਿਆਂ ਵੀਰਵਾਰ ਨੂੰ ਚੰਡੀਗੜ੍ਹ 'ਚ ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰਡ ਤੇ ਰਾਜਸਥਾਨ ਦੇ ਮੁੱਖ ਮੰਤਰੀਆਂ, ਚੰਡੀਗੜ੍ਹ, ਦਿੱਲੀ ਤੇ ਜੰਮੂ-ਕਸ਼ਮੀਰ ਦੇ ਅਧਿਕਾਰੀ ਬੈਠਕ ਕਰ ਰਹੇ ਹਨ। ਬੈਠਕ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ Haryana Control of Organised Crime Act (HRCOCA) ਜਲਦ ਲਾਗੂ ਕਰਨਗੇ। ਇਸ ਨਾਲ ਅਪਰਾਧ ਤੇ ਨਸ਼ਾ ਤਸਕਰੀ 'ਤੇ ਸ਼ਿਕੰਜਾ ਕੱਸੇਗੀ। 

ਬੈਠਕ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਠੜ ਵੀ ਮੌਜੂਦ ਸਨ । ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸੂਬਿਆਂ ਨੂੰ ਨਸ਼ਾ ਮੁਕਤ ਕਰਨ ਲਈ ਸਾਂਝਾ ਰਣਨੀਤੀ ਤਿਆਰ ਕਰ ਰਹੇ ਹਨ। ਸਾਰੇ ਸੂਬੇ ਆਪਣੇ ਪੱਧਰ 'ਤੇ ਨਸ਼ਾ ਰੋਕਣ ਲਈ ਕੋਸ਼ਿਸ਼ ਕਰ ਰਹੇ ਹਨ, ਪਰ ਸਾਮੂਹਿਕ ਤੌਰ 'ਤੇ ਕੀਤੇ ਕੋਸ਼ਿਸ਼ ਨਜ਼ਰ ਨਹੀਂ ਆਈ।ਬੈਠਕ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ । 

ਉਨ੍ਹਾਂ ਨੇ ਸੂਬਿਆਂ ਦੀ ਸਰਹੱਦਾਂ 'ਤੇ ਨਸ਼ਿਆਂ ਖ਼ਿਲਾਫ਼ ਸਾਂਝੀ ਮੁਹਿੰਮ ਦਾ ਪ੍ਰਸਤਾਵ ਰੱਖਿਆ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਭਾਰਤ 'ਚ ਨਾਰਕੋ ਟੈਰੇਜ਼ਿਮ ਨੂੰ ਵਾਧਾ ਦਿੱਤਾ ਜਾ ਰਿਹਾ ਹੈ। ਪਾਕਿਸਤਾਨ ਦੇ ਸਰਹੱਦੀ ਖੇਤਰ ਨੂੰ ਦੇਖਦਿਆਂ ਇਕ ਸੂਬੇ ਵੱਲੋਂ ਇਸ ਦਾ ਨਜਿੱਠਣਾ ਸੰਭਵ ਨਹੀਂ ਹੈ, ਇਸ ਲਈ ਸਾਰੇ ਸੂਬਿਆਂ ਦੇ ਸਾਥ ਦੀ ਜ਼ਰੂਰਤ ਹੈ।