by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : SYL ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਲੋਂ ਅੱਜ ਮੀਟਿੰਗ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ ਹੁਕਮਾਂ ਤੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚ ਇਹ ਬੈਠਕ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤੇ ਸਾਰੀਆਂ ਵਿਰੋਧੀ ਪਾਰਟੀਆਂ ਵਲੋਂ ਹਰਿਆਣਾ ਨੂੰ ਪਾਣੀ ਨਾ ਦੇਣ ਦੀ ਗੱਲ ਕਹਿ ਜਾ ਰਹੀ ਹੈ। ਜਦਕਿ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਪਾਣੀ ਤੇ ਹਰਿਆਣਾ ਦਾ ਵੀ ਹੱਕ ਹੈ। ਇਸ ਮੀਟਿੰਗ ਦੌਰਾਨ ਪਾਣੀ ਦੇ ਮੁੱਦੇ ਤੇ ਚਰਚਾ ਕੀਤੀ ਜਾਵੇਗੀ। ਦੱਸ ਦਈਏ ਕਿ SYL ਕਾਫੀ ਲੰਮੇ ਸਮੇ ਤੋਂ ਚੱਲ ਰਿਹਾ ਹੈ।