by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਇੱਕ ਹੋਰ ਪਿੰਡ 'ਚ ਹੁਣ ਸਿਗਰਟ, ਬੀੜੀ ਵੇਚਣ 'ਤੇ ਪਾਬੰਦੀ ਲਗਾਈ ਗਈ ਹੈ। ਦੱਸ ਦਈਏ ਕਿ ਪਿੰਡ 'ਚ ਸ਼ਰਾਬ ਦਾ ਠੇਕਾ ਵੀ ਨਹੀਂ ਚੱਲਣ ਦਿੱਤਾ ਜਾਵੇਗਾ। ਪਿੰਡ ਵਲੋਂ ਇਸ ਮਾਮਲੇ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਮਨਸੂਰਦੇਵ ਨੇ ਨੋਟਿਸ ਜਾਰੀ ਕੀਤਾ ਕਿ ਪਿੰਡ 'ਚ ਕੋਈ ਵੀ ਵਿਅਕਤੀ ਸਿਗਰਟ ਤੇ ਬੀੜੀ ਜਾਂ ਕੋਈ ਹੋਰ ਨਸ਼ਾ ਨਹੀਂ ਵੇਚੇਗਾ । ਇਸ ਫੈਸਲੇ ਦੀ ਉਲੰਘਣਾ ਕਰਨ ਵਾਲੇ ਨੂੰ 10000 ਰੁਪਏ ਜੁਰਮਾਨਾ ਦੇਣਾ ਪਵੇਗਾ। ਇਸ ਤੋਂ ਇਲਾਵਾ ਇੱਕ ਮਹੀਨਾ ਦੁਕਾਨ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ ਦੇ ਇੱਕ ਪਿੰਡ ਵਿੱਚ ਇਹ ਫੈਸਲਾ ਲਿਆ ਗਿਆ ਸੀ ।