ਰਾਜਪਾਲ ਤੇ ਭਗਵੰਤ ਮਾਨ ਵਿਚਾਲੇ ਫਿਰ ਹੋਇਆ ਟਕਰਾਅ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ 'ਚ ਟਕਰਾਅ ਖਤਮ ਹੋਣ ਦਾ ਨਾਂ ਨਹੀ ਲੈ ਰਿਹਾ ਹੈ। ਹੁਣ ਰਾਜਪਾਲ ਨੇ ਇਕ ਫੈਸਲੇ ਤੇ ਫਾਇਲ ਸਰਕਾਰ ਨੂੰ ਵਾਪਸ ਭੇਜ ਦਿੱਤੀ ਹੈ। ਦੱਸਿਆ ਜਾ ਰਿਹਾ ਕਿ ਮੁੱਖ ਮੰਤਰੀ ਮਾਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਅਗਲੇ ਵਾਈਸ ਚਾਂਸਲਰ ਲਈ ਡਾ. ਗੁਰਪ੍ਰੀਤ ਸਿੰਘ ਵਾਡਰ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ। ਰਾਜਪਾਲ ਨੇ ਸਿਰਫ਼ ਡਾ. ਗੁਰਪ੍ਰੀਤ ਸਿੰਘ ਦਾ ਹੀ ਨਾਂਭੇਜਣ ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਸਰਚ ਕਮੇਟੀ ਵਲੋਂ ਸ਼ਾਰਟ ਲਿਸਟ ਕੀਤੇ 3 ਨਾਵਾਂ ਦਾ ਪੈਨਲ ਭੇਜਿਆ ਜਾਵੇਗਾ । ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਸਾਬਕਾ ਵੀ. ਸੀ. ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਨਾਲ ਵਿਵਾਦ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।