ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਇੱਕ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਹਿਲਾ ਨੇ ਪਤੀ ਨਾਲ ਕਲੇਸ਼ ਤੋਂ ਬਾਅਦ ਆਪਣੀ 25 ਦਿਨਾਂ ਦੀ ਬੱਚੀ ਨੂੰ ਜ਼ਮੀਨ ਤੇ ਪਟਕ ਕੇ ਮੌਤ ਦੇ ਘਾਟ ਉਤਾਰ ਦਿੱਤਾ। ਚੰਡੀਗੜ੍ਹ ਅਦਾਲਤ ਨੇ ਕਲਯੁੱਗੀ ਮਾਂ ਤੇ ਪਿਤਾ ਨੂੰ 5 ਸਾਲ ਦੀ ਸਜ਼ਾ ਤੇ 12,000 ਰੁਪਏ ਜੁਰਮਾਨਾ ਲਗਾਇਆ ਹੈ। ਸਰਬਜੀਤ ਕੌਰ ਨਾਮ ਦੀ ਮਹਿਲਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ 25 ਦਿਨਾਂ ਬੱਚੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਪਤੀ -ਪਤਨੀ ਵਿਚਾਲੇ ਹੋਈ ਲੜਾਈ ਤੋਂ ਬਾਅਦ ਮਾਂ ਨੇ ਬੱਚੀ ਨੂੰ ਜ਼ਮੀਨ 'ਤੇ ਪਟਕ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਰਾਮਦਰਬਾਰ ਦੀ 22 ਸਾਲਾ ਪੂਜਾ ਤੇ ਉਸ ਦੇ 23 ਸਾਲਾ ਪਤੀ ਵਿਸ਼ਾਲ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਕਤ ਜੋੜਾ ਬੱਚੀ ਨੂੰ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮਾਮਲੇ ਦੀ ਸ਼ਿਕਾਇਤਕਰਤਾ ਚਿਲਡਰਨ ਵੈਲਫੇਅਰ ਦੀ ਮੈਬਰ ਨੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ । ਜਿਸ ਤੋਂ ਬਾਅਦ ਸਰਬਜੀਤ ਕੌਰ ਨੇ ਪਤੀ -ਪਤਨੀ ਤੇ ਮਾਮਲਾ ਦਰਜ਼ ਕਰਵਾਇਆ ਸੀ। ਇਸ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮੈਡੀਕਲ ਰਿਪੋਰਟ ਅਨੁਸਾਰ ਬੱਚੀ ਦੀ ਮੌਤ ਸਿਰ 'ਤੇ ਸੱਟ ਲੱਗਣ ਕਾਰਨ ਹੋਈ ਹੈ ।