ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਆਪਣੀਆਂ ਮੰਗਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ DC ਦਫਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ 15 ਦਸੰਬਰ ਨੂੰ ਵੱਖ -ਵੱਖ ਜ਼ਿਲ੍ਹਿਆਂ ਦੇ ਇਕ ਮਹੀਨੇ ਲਈ ਟੋਲ ਪਲਾਜ਼ੇ ਨੂੰ ਬੰਦ ਕਰਵਾ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਸੀ। ਇਸ ਦੌਰਾਨ ਟਾਂਡਾ ਵਿਖੇ ਚੋਲਾਗ ਟੋਲ ਪਲਾਜ਼ਾ 'ਤੇ ਉਸ ਸਮੇ ਕਿਸਾਨਾਂ ਤੇ ਟੋਲ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ।
ਝੜਪ ਨੂੰ ਰੋਕਣ ਲਈ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ । ਦੱਸਿਆ ਜਾ ਰਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ੇ ਤੇ ਆਉਣ ਤੋਂ ਪਹਿਲਾਂ ਹੀ ਟੋਲ ਦੇ ਕਰਮਚਾਰੀ ਉਥੇ ਇਕੱਠੇ ਹੋ ਗਏ। ਇਸ ਦੌਰਾਨ ਪੁਲਿਸ ਨੇ ਦੋਵਾਂ ਵਿਚਾਲੇ ਟਕਰਾਅ ਨੂੰ ਰੋਕਣ ਲਈ ਸਖਤ ਪ੍ਰਬੰਧ ਕੀਤੇ। ਜ਼ਿਕਰਯੋਗ ਹੈ ਕਿ CM ਮਾਨ ਨੇ ਟੋਲ ਪਲਾਜ਼ਿਆ ਨੂੰ ਲੈ ਕੇ ਵੱਡਾ ਐਲਾਨ ਕਰਦੇ ਕਿਹਾ ਸੀ ਕਿ ਜੋ ਵੀ ਟੋਲ ਪਲਾਜ਼ਾ ਹੁਣ ਸ਼ਰਤਾਂ ਦੀ ਉਲੰਘਣਾ ਕਰੇਗਾ। ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਨੇ ਕਿਹਾ ਕਿ ਸਾਰੇ ਟੋਲ ਪਲਾਜ਼ੇ ਆਪਣੀ ਐਕਸਪਾਈਰੀ ਤਾਰੀਖ਼ ਲਿਖ ਕੇ ਟੋਲ ਪਲਾਜ਼ਾ 'ਤੇ ਲਗਾਉਣ ।