by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੰਤਰੀ ਸ਼ੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕਰਨ ਵਾਲੇ ਵਿਜੀਲੈਂਸ ਦੇ AIG ਮਨਮੋਹਨ ਕੁਮਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਮੁੱਖ ਮੰਤਰੀ ਦੀ ਚੰਡੀਗ੍ਹੜ ਰਿਹਾਇਸ਼ ਵਿੱਚ ਕੀਤੀ ਗਈ ਹੈ। AIG ਦੇ ਨਾਲ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਨੇ ਵੀ CM ਮਾਨ ਨਾਲ ਮੁਲਾਕਾਤ ਕੀਤੀ ਹੈ। AIG ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਜੀਲੈਂਸ ਬਿਊਰੋ ਨੂੰ ਪੂਰੀ ਆਜ਼ਾਦੀ ਦਿੱਤੀ ਹੈ। CM ਮਾਨ ਨੇ ਕਿਹਾ ਸਾਨੂੰ ਤੁਹਾਡੇ ਵਰਗੇ ਇਮਾਨਦਾਰ ਅਧਿਕਾਰੀਆਂ ਦੀ ਜ਼ਰੂਰਤ ਹੈ ।