by jaskamal
ਨਿਊਜ਼ ਡੈਸਕ : ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ਦੀ ਮਿਸਾਲ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਚ 'ਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜ਼ਜਬਾ ਸਭ ਤੋਂ ਜ਼ਿਆਦਾ ਮਾਇਨੇ ਰੱਖਦਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਇਕ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਸਾਡਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੇਫੋਰਨੀਆਂ ਜਾਂ ਪੈਰਿਸ ਬਣਾਉਣਾ ਨਹੀਂ, ਸਗੋਂ ਅਸਲੀ ਪੰਜਾਬ ਬਣਾਉਣਾ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ’ਤੇ ਨਹੀਂ ਚੱਲੇਗੀ ਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਤੇ ਦਲੇਰੀ ਨਾਲ ਸਮਰਪਿਤ ਭਾਵਨਾ, ਗੰਭੀਰਤਾ ਤੇ ਈਮਾਨਦਾਰੀ ਨਾਲ ਨਿਭਾਉਣ, ਤਾਂ ਜੋ ਪੰਜਾਬੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕੇ।