by jaskamal
ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ 'ਤੇ ਜਾਣਗੇ। ਮਾਨਸਾ 'ਚ ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਕਿਸਾਨਾਂ ਨਾਲ ਵੀ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਿਕ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਮਾਨਸਾ ਦੀ ਅਨਾਜ ਮੰਡੀ 'ਚ ਪਹੁੰਚਣਗੇ ਤੇ ਫਸਲ ਦੇ ਮੁਆਵਜ਼ਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ 1 ਅਰਬ ਤੋਂ ਵੱਧ ਦਾ ਮੁਆਵਜ਼ਾ ਵੰਡਿਆ ਜਾਵੇਗਾ। ਪਿਛਲੇ ਸਾਲ ਗੁਲਾਬੀ ਸੁੰਡੀ ਕਾਰਨ ਵੱਡੇ ਪੱਧਰ 'ਤੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਸੀ। CM ਮਾਨ ਨੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਦੇ ਬਦਲੇ 1 ਅਰਬ 1 ਕਰੋੜ 39 ਲੱਖ 45 ਹਜ਼ਾਰ 87 ਰੁਪਏ ਦੇ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮੁਆਵਜ਼ਾ ਸਿਰਫ਼ ਮਾਨਸਾ ਜ਼ਿਲ੍ਹੇ ਨੂੰ ਮਿਲਿਆ ਹੈ, ਜਿਸ ਵਿਚ 7.5 ਕਰੋੜ ਦੀ ਰਕਮ ਨਰਮਾ ਚੁਗਣ ਵਾਲੇ ਮਜ਼ਦੂਰਾਂ ਦੀ ਹੈ। ਬਾਕੀ ਪੈਸਾ ਕਿਸਾਨਾਂ ਨੂੰ ਮਿਲੇਗਾ।