by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ 18 ਅਪ੍ਰੈਲ ਨੂੰ ਪ੍ਰਸਤਾਵਿਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ ਦੌਰਾਨ ਉੱਥੋਂ ਦੇ ਸਕੂਲਾਂ ਦਾ ਦੌਰਾ ਕਰਨਗੇ। ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਵਿਚ ਵੱਡੇ ਸੁਧਾਰ ਕੀਤੇ ਹਨ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਦੋਵਾਂ ਖੇਤਰਾਂ ਵਿਚ ਦਿੱਲੀ ਮਾਡਲ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਵਿਚ ਸਿੱਖਿਆ ਦੇ ਖੇਤਰ ’ਚ ਸਰਕਾਰ ਜਲਦ ਸੁਧਾਰ ਸ਼ੁਰੂ ਕਰਨਾ ਚਾਹੁੰਦੀ ਹੈ।ਦੱਸ ਦੇਈਏ ਕਿ ਸਕੂਲਾਂ ਦੇ ਨਾਲ-ਨਾਲ ਦਿੱਲੀ ਦੇ ਹੈਲਥ ਮਾਡਲ ਦੀ ਵੀ ਦੇਸ਼ ਦੇ ਕਈ ਹਿੱਸਿਆਂ ਵਿਚ ਚਰਚਾ ਹੁੰਦੀ ਹੈ।