by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਵਨ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਤਾ ਦਰਬਾਰ ਲਾਉਣਗੇ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾਵੇਗਾ।
ਭਗਵੰਤ ਮਾਨ ਨਾਲ ਸਾਰੇ ਵਿਭਾਗਾਂ ਦੇ ਸੀਨੀਅਰ ਅਫ਼ਸਰ ਮੌਜੂਦ ਰਹਿਣਗੇ। ਜਿਸ-ਜਿਸ ਵਿਭਾਗ 'ਚ ਲੋਕਾਂ ਦੀਆਂ ਜੋ ਵੀ ਸਮੱਸਿਆਵਾਂ ਹੋਣਗੀਆਂ, ਉਨ੍ਹਾਂ ਨੂੰ ਮੌਕੇ 'ਤੇ ਹੀ ਹੱਲ ਕੀਤਾ ਜਾਵੇਗਾ। ਦੱਸ ਦੇਈਏ ਕਿ ਬਾਦਲ ਸਰਕਾਰ ਦੇ ਵੇਲੇ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਗਏ ਸਨ, ਜਿਨ੍ਹਾਂ 'ਚ ਉਹ ਖ਼ੁਦ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਿਆ ਕਰਦੇ ਹਨ।