by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਪੁਲਿਸ ਤੰਤਰ ’ਚ ਫੇਰਬਦਲ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਬੈਠਕ ਸੱਦ ਲਈ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਬੀਤੇ 2 ਦਿਨਾਂ ’ਚ ਵੱਖ-ਵੱਖ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਤਬਦੀਲ ਕਰ ਦਿੱਤੇ ਗਏ ਸਨ।
ਜਾਣਕਾਰੀ ਅਨੁਸਾਰ ਭਗਵੰਤ ਮਾਨ ਵੱਲੋਂ ਬੈਠਕ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸੂਬੇ ਦੇ ਪੁਲਿਸ ਅਧਿਕਾਰੀਆਂ ਨੂੰ ਨਵੀਂ ਸਰਕਾਰ ਦੀਆਂ ਨੀਤੀਆਂ ਦੀ ਪਾਲਣਾ ਕਰਨ ਲਈ ਕਿਹਾ ਜਾਵੇਗਾ। ਪੁਲਿਸ ਅਧਿਕਾਰੀਆਂ ਨੂੰ ਸੂਬੇ ’ਚ ਗੈਂਗਸਟਰਾਂ ਦੇ ਖ਼ਿਲਾਫ਼ ਸਖ਼ਤੀ ਕਰਨ ਲਈ ਕਿਹਾ ਜਾਵੇਗਾ।