by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖੁਦ ਹੀ ਸਾਂਭਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਇਹ ਮੰਤਰਾਲੇ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖੁਦ ਹੀ ਸਾਂਭਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ
ਆਮ ਆਦਮੀ ਪਾਰਟੀ ਦਿੱਲੀ ਮਾਡਲ ਪੰਜਾਬ 'ਚ ਲਾਗੂ ਕਰਨ ਦੀ ਗੱਲ ਕਰਦੀ ਆ ਰਹੀ ਹੈ ਅਤੇ ਮੁੱਖ ਤੌਰ ’ਤੇ ਦਿੱਲੀ ਦੇ ਸਿੱਖਿਆ 'ਤੇ ਸਿਹਤ ਮਾਡਲ ਨੂੰ ਪੰਜਾਬ ਵਿਚ ਲੈ ਕੇ ਆਉਣ ਦੀ ਗੱਲ ਕੀਤੀ ਜਾਂਦੀ ਰਹੀ ਹੈ। ਜਿਕਰਯੋਗ ਹੈ ਕਿ ਡਾ. ਸਿੰਗਲਾ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਨਾ ਸਿਰਫ ਉਨ੍ਹਾਂ ਨੂੰ ਕੈਬਨਿਟ ’ਚੋਂ ਬਾਹਰ ਕੱਢ ਦਿੱਤਾ ਗਿਆ ਸਗੋਂ ਉਨ੍ਹਾਂ ’ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।