ਅੰਮ੍ਰਿਤਸਰ, 26 ਅਪ੍ਰੈਲ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਅੱਜ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਸੀਐਮ ਮਾਨ ਆਪਣੀ ਨਵਜੰਮੀ ਧੀ ਟਕਾਉਣ ਲਈ ਪਹੁੰਚੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਕੰਪਲੈਕਸ ਵਿੱਚ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਸੀ।
ਸੀ.ਐਮ.ਭਗਵੰਤ ਸਵੇਰੇ ਕਰੀਬ 10.50 ਵਜੇ ਸੀ.ਐਮ ਮਾਨ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਸਿੰਘ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਲਿਆ ਅਤੇ ਫਿਰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪੁੱਜੇ। ਇਹ ਪਹਿਲੀ ਵਾਰ ਹੈ ਜਦੋਂ ਸੀਐਮ ਮਾਨ ਆਪਣੀ ਬੇਟੀ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ।
ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ CM ਮਾਨ ਨੇ ਕਿਹਾ- ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਧੀ ਭੇਜੀ ਸੀ। ਅੱਜ ਪਹਿਲੀ ਵਾਰ ਮੈਂ ਬੱਚੇ ਨੂੰ ਘਰੋਂ ਕੱਢ ਕੇ ਸਭ ਤੋਂ ਪਹਿਲਾਂ ਬੱਚੇ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ ਹੈ।
ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਂ ਉਸ ਸੇਵਾ ਨੂੰ ਪੂਰਾ ਕਰਾਂ ਜੋ ਪ੍ਰਮਾਤਮਾ ਨੇ ਮੈਨੂੰ ਬਖਸ਼ੀ ਹੈ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਪੰਜਾਬ ਦੇ ਕੁਝ ਰੰਗ ਨਜ਼ਰ ਆ ਰਹੇ ਹਨ, ਬਾਕੀ ਵੀ ਆਉਣ ਵਾਲੇ ਦਿਨਾਂ ‘ਚ ਨਜ਼ਰ ਆਉਣਗੇ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਮੇਰੀ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ।