ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਚਲਾਏ ਜਾਣ ਦੇ ਵਿਰੋਧੀ ਧਿਰ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਲਗਾਤਾਰ ਜਵਾਬ ਦੇਣ ’ਚ ਲੱਗੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਦਿਲ ਵਿਚ ਪੰਜਾਬ ਵਸਿਆ ਹੋਇਆ ਹੈ। ਅਸੀਂ ਦਿਲੋਂ ਪੰਜਾਬ ਨਾਲ ਜੁੜੇ ਹੋਏ ਹਾਂ ਅਤੇ ਪੰਜਾਬ ਦੀ ਮਿੱਟੀ ਸਾਡੇ ਰੋਮ-ਰੋਮ ਵਿਚ ਵਸੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸ ਤਰ੍ਹਾਂ ਚਲਾਉਣਾ ਹੈ, ਇਸ ਬਾਰੇ ਸਾਨੂੰ ਕਿਸੇ ਦੀ ਰਾਏ ਲੈਣ ਦੀ ਲੋੜ ਨਹੀਂ। ਮੁੱਖ ਮੰਤਰੀ ਨੇ ਕੱਲ੍ਹ ਹੀ ਵਿਰੋਧੀ ਧਿਰ ਦੇ ਨੇਤਾਵਾਂ ਸੁਖਬੀਰ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਪੰਜਾਬ ਨੂੰ ਤਰੱਕੀ ’ਤੇ ਲਿਜਾਣ ਦੇ ਰਸਤੇ ਵਿਚ ਕੋਈ ਅੜਿੱਕਾ ਨਾ ਪਾਉਣ।
ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਦਿੱਲੀ ਤੇ ਪੰਜਾਬ ਇਕ-ਦੂਜੇ ਤੋਂ ਸਿੱਖ ਕੇ ਪੂਰੇ ਦੇਸ਼ ਨੂੰ ਅੱਗੇ ਵਧਾਉਣਗੇ ਕਿਉਂਕਿ ਅਸੀਂ ਕੱਟੜ ਦੇਸ਼ ਭਗਤ ਹਾਂ।