ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਅੱਪਹਿਲੀ ਵਾਰ ਲੁਧਿਆਣਾ ਪਹੁੰਚੇ ਹਨ। ਲੁਧਿਆਣਾ ਵਿਖੇ ਮਹਾਨ ਸਿੱਖ ਯੋਧੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 299ਵੇਂ ਜਨਮ ਦਿਨ ਮੌਕੇ ਕਰਵਾਏ ਸਮਾਗਮ ਵਿੱਚ ਭਗਵੰਤ ਮਾਨ ਵਿਸ਼ੇਸ ਤੌਰ ਉਤੇ ਪੁੱਜੇ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ।ਭਗਵੰਤ ਮਾਨ ਨੇ ਕਿਹਾ ਕਿ ਅਸੀਂ ਰਾਜਨੀਤੀ 'ਚ ਭ੍ਰਿਸ਼ਟਾਚਾਰ ਦੇਖ ਕੇ ਹੀ ਸਿਆਸਤ ਵਿੱਚ ਆਏ ਹਾਂ। ਨਹੀਂ ਤਾਂ ਅਰਵਿੰਦ ਕੇਜਰੀਵਾਲ ਆਈ.ਆਰ.ਐਸ. ਮੈਂ ਇੱਕ ਕਾਮੇਡੀਅਨ ਸੀ। ਮਨੀਸ਼ ਸਿਸੋਦੀਆ ਵਕੀਲ ਸਨ। ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਰਾਜਨੀਤੀ 'ਚ ਆਏ ਹਾਂ ਅਤੇ ਇਸ ਨੂੰ ਖ਼ਤਮ ਕਰਾਂਗੇ।
ਉਨ੍ਹਾਂ ਕਿਹਾ ਕਿ ਸੂਰਜਮੁਖੀ ਦੀ ਫ਼ਸਲ ਤੋਂ ਬਹੁਤ ਕੁਝ ਸਿਖਣ ਦੀ ਲੋੜ ਹੈ। ਖੇਤੀਬਾੜੀ ਯੂਨੀਵਰਸਿਟੀ 'ਚ ਇਸ ਗੱਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਪਾਣੀ ਨੂੰ ਕਿਵੇਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ 20 ਮਈ ਤੋਂ ਪਹਿਲਾਂ-ਪਹਿਲਾਂ ਮੂੰਗੀ ਬੀਜੋ। ਇਹ 55 ਦਿਨ ਵਿੱਚ ਪੱਕ ਜਾਏਗੀ। ਮੂੰਗੀ ਅਤੇ ਬਾਸਮਤੀ ਦੀ ਫ਼ਸਲ 'ਤੇ ਐਮਐਸਪੀ ਦਿਆਂਗੇ।