by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੂਪੇਂਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ) ਨੇ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪਿਛਲੇ ਦਿਨੀ ਭੂਪੇਂਦਰ ਦੇ ਟਿਕਾਣਿਆਂ ਤੋਂ ED ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ ਮਨੀ ਲਾਂਡਰਿੰਗ ਮਾਮਲੇ 'ਚ ਨੂੰ ਭੂਪੇਂਦਰ ਸਿੰਘ ਦੇ ਘਰੋਂ ਕਰੀਬ 8 ਕਰੋੜ ਰੁਪਏ ਦੀ ਨਕਦੀ ਮਿਲਣ ਮਗਰੋਂ ਕੀਤੀ ਗਈ। ਰਾਤ ਨੂੰ ਹਨੀ ਨੇ ਖਰਾਬ ਸਿਹਤ ਦੀ ਸ਼ਿਕਾਇਤ ਕੀਤੀ। ਈਡੀ ਅਧਿਕਾਰੀ ਉਸ ਨੂੰ ਸਿਵਲ ਹਸਪਤਾਲ ਲੈ ਗਏ। ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਨੂੰ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫਤਰ ਦੀ ਦੂਜੀ ਮੰਜ਼ਿਲ 'ਤੇ ਰੱਖਿਆ ਗਿਆ ਹੈ।