
ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਕੱਤਰੇਤ 'ਚ ਪੰਜਾਬ ਵਜ਼ਾਰਤ ਦੀ ਮੀਟਿੰਗ ਜਾਰੀ ਹੈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੀ ਪਹੁੰਚੇ ਹੋਏ ਹਨ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ।
ਅਸਤੀਫ਼ਾ ਦੇਣ ਮਗਰੋਂ ਹੁਣ ਅੱਜ ਉਹ ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਸ਼ਾਮਲ ਹੋਏ। ਇਸ ਮੀਟਿੰਗ ਮਗਰੋਂ ਦੁਪਹਿਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਹੀ ਹੈ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਵੱਲੋਂ ਬਿਜਲੀ ਖ਼ਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕੀਤਾ ਜਾ ਸਕਦਾ ਹੈ।