by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ ਨੇ ਮੀਡੀਆ ਦੇ ਗੱਲਬਾਤ ਕਰਦੀਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਜਿੱਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ। ਚੰਨੀ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਡੇਰਾਵਾਦ ਨੂੰ ਹੱਲਾਸ਼ੇਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਡੇਰਾ ਸੱਚਾ ਸੌਦਾ ਦੀਆਂ ਵੋਟਾਂ ਪੈ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਡੇਰੇ ਦੇ ਸੂਤਰਾਂ ਅਨੁਸਾਰ ਇਸ ਵਾਰ ਭਾਜਪਾ, ਸ਼੍ਰੋਮਣੀ ਅਕਾਲੀ ਦਲ ਨੂੰ ਹੀ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸਮਰਥਨ ਵਿਧਾਨ ਸਭਾ ਹਲਕਿਆਂ ਮੁਤਾਬਕ ਹੋਵੇਗਾ ਕਿ ਕਿਹੜੇ ਉਮੀਦਵਾਰ ਜਾਂ ਪਾਰਟੀ ਨੇ ਕਿਸ ਥਾਂ ਤੋਂ ਡੇਰੇ ਦੀ ਹਮਾਇਤ ਕੀਤੀ ਹੈ।