by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ 1 ਦਿਨ ਬਾਕੀ ਰਹਿ ਗਏ ਹਨ। ਸਿਆਸੀ ਪਾਰਟੀਆਂ ਦੇ ਨੇਤਾ ਅਤੇ ਆਗੂਆਂ ਵੱਲੋਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਚੋਣ ਪ੍ਰਚਾਰ ਦੌਰਾਨ 'ਭਈਆ' ਲਫਜ਼ ਦੀ ਵਰਤੋਂ ਕਰਨ 'ਤੇ ਉਹ ਬੁਰੀ ਤਰ੍ਹਾਂ ਘਿਰ ਗਏ ਸੀ।
ਪੰਜਾਬ 'ਚ ਚੋਣ ਪ੍ਰਚਾਰ ਬੀਤੇ ਦਿਨ 18 ਫਰਵਰੀ ਸ਼ਾਮ ਨੂੰ ਖ਼ਤਮ ਹੋ ਗਿਆ। ਇਸ ਵਿਚਾਲੇ ਚੋਣ ਪ੍ਰਚਾਰ ਬੰਦ ਹੋਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਵੱਲੋਂ ਚੋਣ ਪ੍ਰਚਾਰ ਕੀਤੇ ਜਾਣ 'ਤੇ ਚੋਣ ਕਮਿਸ਼ਨ ਨੇ ਐੱਫ਼ ਆਈ ਆਰ ਦਰਜ ਕਰਵਾਈ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ।