by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਦਾ ਮਨਦੀਪ ਸਿੰਘ ਨਾਲ ਵਿਆਹ ਹੋ ਗਿਆ ਹੈ। ਇਸ ਮੌਕੇ 'ਤੇ ਪਰਿਵਾਰ ਸਮੇਤ ਹੋਰ ਵੀ ਰਿਸ਼ਤੇਦਾਰ ਗੁਰੂਦੁਆਰਾ ਸਾਹਿਬ ਪੁੱਜੇ ਹਨ। ਇਸ ਦੌਰਾਨ ਪਰਿਵਾਰ ਵਲੋਂ ਲਾਵਾਂ ਦੀ ਤਿਆਰੀ ਪੂਰੀ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਪਰਿਵਾਰ ਨਾਲ ਵਿਆਹ ਸਮਾਗਮ 'ਚ ਪੁੱਜ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਵੀ ਵਿਧਾਇਕ ਇਸ ਮੌਕੇ 'ਤੇ ਸ਼ਾਮਿਲ ਹੋਏ ਹਨ ।