by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਵਿਧਾਇਕ ਨਾਜ਼ਰ ਸਿੰਘ ਵਲੋਂ ਕੀਤੇ ਗਏ ਮਾਣਹਾਨੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ 'ਚ ਪੇਸ਼ ਹੋਏ ਹਨ। CM ਮਾਨ ਦੇ ਆਉਣ ਨੂੰ ਲੈ ਕੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ। ਜਦੋ ਕਿ ਸ਼ਹਿਰ 'ਚ ਪੂਰੀ ਤਰਾਂ ਸਾਫ- ਸਫਾਈ ਕੀਤੀ ਗਈ ਹੈ। ਦੱਸ ਦਈਏ ਕਿ ਸਾਲ 2019 ਵਿੱਚ ਨਾਜ਼ਰ ਸਿੰਘ ਵਲੋਂ ਭਗਵੰਤ ਮਾਨ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਹ ਆਪ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਵਲੋਂ ਵਿਧਾਇਕ ਨਾਜ਼ਰ ਤੇ ਦੋਸ਼ ਲਗਾਏ ਗਏ ਕਿ ਉਨ੍ਹਾਂ ਨੇ 10 ਕਰੋੜ ਰੁਪਏ ਤੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਅਹੁਦੇ ਲਈ ਪਾਰਟੀ ਬਦਲੀ ਹੈ ।