CM Maan ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ ਰਹੇ ਅਸਫਲ:ਪ੍ਰਤਾਪ ਸਿੰਘ ਬਾਜਵਾ

by nripost

ਚੰਡੀਗੜ੍ਹ (ਹਰਮੀਤ) : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ 'ਆਪ' ਦੀ ਸਰਕਾਰ ਨੇ ਚਾਰ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਇਕ ਵਾਅਦਾ ਹੀ ਬਣਕੇ ਰਹਿ ਗਿਆ।

ਉਥੇ ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ 2023 ਵਿਚ ਸੁਤੰਤਰਤਾ ਦਿਵਸ ਮੌਕੇ ਆਪਣੇ ਭਾਸ਼ਣ ਦੌਰਾਨ ਇੱਕ ਸਾਲ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ ਸੀ ਹੁਣ ਮੁੜ 2024 ਦਾ ਸੁਤੰਤਰਤਾ ਦਿਵਸ ਆਉਣ ਵਾਲਾ ਹੈ, ਪਰ ਮੁੱਖ ਮੰਤਰੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ ਅਸਫਲ ਹਨ।ਬਾਜਵਾ ਨੇ ਕਿਹਾ ਕਿ ਲੱਗਦਾ ਮੁੱਖ ਮੰਤਰੀ ਕੋਲੋਂ ਸੂਬਾ ਸੰਭਾਲ ਨਹੀਂ ਹੋ ਰਿਹਾ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਦੇ ਚਾਰ ਮਹੀਨਿਆਂ ਦੇ ਅੰਦਰ ਨਸ਼ਿਆਂ 'ਤੇ ਲਗਾਮ ਲਗਾਉਣ ਦਾ ਵਾਅਦਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੋਵੇਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੇ ਮਾਹਿਰ ਹਨ।