ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਸੂਬੇ ਦੇ ਸਾਰੇ ਟੋਲ ਪਲਾਜ਼ਿਆ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਸਾਰੇ ਟੋਲ ਪਲਾਜ਼ਾ ਆਪਣੀ ਐਕਸਪਾਈਰੀ ਤਾਰੀਖ ਲਿਖ ਕੇ ਟੋਲ ਪਲਾਜ਼ਾ 'ਤੇ ਲਗਾਉਣ। ਮਾਨ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਕੰਪਨੀਆਂ ਨੂੰ ਲੋਕਾਂ ਨੂੰ ਲੁੱਟਣ ਦੀ ਛੁੱਟ ਦਿੱਤੀ ਸੀ । ਜਿਸ ਕਾਰਨ ਜਨਤਾ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਉਨ੍ਹਾਂ ਨੇ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਐਗਰੀਮੈਂਟ ਦੀਆਂ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ। ਕੰਪਨੀ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਹੈ । CM ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇ 'ਚ ਹੋਰ ਵੀ ਕਈ ਟੋਲ ਪਲਾਜ਼ਿਆ ਦੀ ਵਾਰੀ ਆਵੇਗੀ। ਜਿਸ ਤੋਲ ਪਲਾਜ਼ੇ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਸਭ ਦੀ ਲਿਸਟ ਸਾਡੇ ਕੋਲ ਹੈ । ਜ਼ਿਕਰਯੋਗ ਹੈ ਕਿ ਆਪ ਪਾਰਟੀ ਨੇ ਸੜਕਾਂ ਟੋਲ ਮੁਕਤ ਕਰਵਾਉਣ ਦਾ ਵਾਅਦਾ ਕੀਤਾ ਸੀ। ਜਿਸ ਦੇ ਕਾਰਨ ਹੁਣ ਪਾਰਟੀ ਵਲੋਂ ਟੋਲ ਪਲਾਜ਼ਿਆ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ।
by jaskamal