by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਮਾਨ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਇੱਥੇ ਪਹੁੰਚ ਕੇ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਕਰੋੜ ਰੁਪਏ ਨਾਲ ਇਸ ਦਾ ਨਵੀਨੀਕਰਨ ਕੀਤਾ ਗਿਆ । ਇਸ ਦੇ ਨਾਲ ਹੀ ਕੁਝ ਹੋਰ ਪ੍ਰਾਜੈਕਟ ਚੱਲ ਰਹੇ ਹਨ ਤੇ ਲੱਖਾਂ ਲੋਕ ਸਾਡੀ ਵਿਰਾਸਤ ਦੇਖ ਕੇ ਜਾਣਗੇ। ਉਨ੍ਹਾਂ ਨੇ ਕਿਹਾ ਭਲਕੇ ਸਮਾਣਾ 'ਚ ਇੱਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਤੇ ਕਿਸਾਨਾਂ ਨੂੰ ਖ਼ਰਾਬ ਹੋਈ ਫਸਲ ਦਾ ਵਿਸਾਥੀ ਤੋਂ ਪਹਿਲਾਂ ਮੁਆਵਜ਼ਾ ਦਿੱਤਾ ਜਾਵੇਗਾ । CM ਮਾਨ ਨੇ ਕਿਹਾ ਕਿ ਗਰਮੀ ਵਿੱਚ ਲੋਕ ਸਵੇਰੇ ਆ ਕੇ ਆਪਣੇ ਕੰਮ ਕਰਵਾ ਸਕਣਗੇ ।ਇਸ ਲਈ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਕਿ ਸੁਖਬੀਰ ਬਾਦਲ ਕਹਿੰਦੇ ਹਨ ਅਸੀਂ ਸੜਕਾਂ ਬਣਾਈਆਂ ਹਨ ਪਰ ਸੜਕਾਂ ਤਾਂ ਕੰਪਨੀਆਂ ਬਣਾਉਂਦੀਆਂ ਹਨ ।