by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਨੌਜਵਾਨ ਨਸ਼ੇ ਵੱਲ ਨੂੰ ਜਾ ਰਿਹਾ ਹੈ। ਦੱਸ ਦਈਏ ਕਿ ਰੋਜ਼ਾਨਾ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋਣ ਦੀ ਖਬਰਾਂ ਸਾਹਮਣੇ ਆਉਂਦੀਆਂ ਹੈ। ਇਸ ਲਈ ਪੰਜਾਬ 'ਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ CM ਮਾਨ ਨੇ ਪ੍ਰਣ ਕੀਤਾ ਕਿ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ 'ਚ ਕੋਈ ਨਮੀ ਨਹੀਂ ਛੱਡੀ ਜਾਵੇਗੀ। CM ਮਾਨ ਨੇ ਆਪਣੀ ਰਿਹਾਇਸ਼ ਵਿੱਚ ਪੁਰਸ਼ਾਂ ਦੇ ਹਾਕੀ ਵਿਸ਼ਵ ਕੱਪ ਦੀ ਟ੍ਰਾਫ਼ੀ ਦਾ ਸਵਾਗਤ ਕੀਤਾ। CM ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਾਕੀ ਦੇ ਮੈਦਾਨ 'ਚ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸੂਬੇ ਦਾ ਨਾ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਪਿਛਲੇ ਸਾਲ ਟੋਕੀਓ ਵਿਖੇ ਹੋਏ ਉਲੰਪਿਕ ਖੇਡਾਂ 'ਚ 41 ਸਾਲ ਬਾਅਦ ਤਮਗਾ ਜਿੱਤਿਆ। ਅਗਲੇ ਮਹੀਨੇ ਭਾਰਤ ਦੀ ਮੇਜਬਾਨੀ ਵਿੱਚ ਹੋਣ ਵਾਲੇ ਵਿਸ਼ਵ ਕੱਪ 'ਚ ਸਭ ਤੋਂ ਵੱਧ ਪੰਜਾਬ ਦੇ ਖਿਡਾਰੀ ਹਨ ।