by jaskamal
ਪੱਤਰ ਪ੍ਰੇਰਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਈ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਸੋਮਵਾਰ 6 ਨਵੰਬਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ 'ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ ਅਤੇ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।