by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਹੜੀ ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਵਿਆਹ ਤੋਂ ਬਾਅਦ CM ਮਾਨ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦਾ ਹੀ ਪਹਿਲਾ ਤਿਉਹਾਰ ਹੈ। CM ਮਾਨ ਨੇ ਟਵੀਟ ਕਰਕੇ ਕਿਹਾ ਕਿ ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬ ਵਾਸੀਆਂ ਨੂੰ ਲੱਖ -ਲੱਖ ਵਧਾਈਆਂ ।ਉਨ੍ਹਾਂ ਨੇ ਕਿਹਾ ਪਰਮਾਤਮਾ ਇਹ ਲੋਹੜੀ ਸਾਰੀਆਂ ਦੇ ਘਰ ਖ਼ੁਸ਼ੀਆਂ ਲੈ ਕੇ ਆਵੇ ।ਦੱਸ ਦਈਏ ਕਿ ਪੰਜਾਬ 'ਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ।