by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਨੇ ਟਵੀਟ ਕਿ ਮੇਰੇ ਧਿਆਨ 'ਚ ਬਹੁਤ ਕੇਸ ਆਏ ਨੇ ਕਿ ਰਾਜਨੀਤਿਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ…ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਦੱਸ ਦਈਏ ਕਿ CM ਮਾਨ ਨੇ ਕੈਨੇਡਾ ਤੋਂ ਸਰਗਰਮ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਲਈ ਕੈਨੇਡਾ ਦਾ ਸਹਿਯੋਗ ਮੰਗਿਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵਕਾਲਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਕੋਈ ਹੋਰ ਇਸ ਰਾਹ ਉਤੇ ਜਾਣ ਤੋਂ ਗੁਰੇਜ਼ ਕਰੇ।