by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਵਾ ਕੀਤਾ ਹੈ। CM ਮਾਨ ਨੇ ਕਿਹਾ ਸ਼੍ਰੀਮਤੀ ਹੀਰਾਬੇਨ ਮੋਦੀ ਦੀ ਮੌਤ ਦੇਸ਼ ਲਈ ਵੱਡਾ ਘਾਟਾ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਦੇ CM ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਦੇਣ ਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਦਾ ਅਹਿਮਦਾਬਾਦ ਦੇ ਇੱਕ ਹਸਪਤਾਲ 'ਚ ਦੇਹਾਂਤ ਹੋ ਗਿਆ। ਹੀਰਾਬੇਨ ਮੋਦੀ ਕੁਝ ਦਿਨ ਤੋਂ ਬਿਮਾਰ ਚੱਲ ਰਹੀ ਸੀ। ਜਿਸ ਦੇ ਚਲਦੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ।