by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁਦੇ 'ਤੇ ਇਸ ਦੇ ਰਿਪੇਰੀਅਨ ਅਧਿਕਾਰ ਬਾਰੇ ਅਥਾਰਟੀ ਦੇ ਰੂਪ ਵਿੱਚ ਜਾਣੇ ਜਾਂਦੇ ਪ੍ਰੀਤਮ ਸਿੰਘ ਦਾ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਸਾਬਕਾ PCS ਅਫਸਰ ਸ.ਪ੍ਰੀਤਮ ਸਿੰਘ ਜੀ ਪੰਜਾਬ ਦੇ ਸੱਚੇ ਸਪੂਤ ਹਨ।
ਉਨ੍ਹਾਂ ਨੇ ਕਿਹਾ ਕਿ ਆਪਣੀ ਧਰਤੀ ਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਕੇ ਡੂੰਘਾ ਧੱਕਾ ਲੱਗਾ ਹੈ। ਉਨ੍ਹਾਂ ਨੇ ਲਿਖਿਆ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ ਅਲਵਿਦਾ ਪ੍ਰੀਤਮ ਜੀ। ਉਨ੍ਹਾਂ ਨੇ ਟਵੀਟ ਸ.ਪ੍ਰੀਤਮ ਸਿੰਘ ਜੀ ਦੇ ਦਿਹਾਂਤ ਨਾਲ ਭਾਰਤ ਨੇ ਆਪਣਾ ਦਰਿਆਈ ਪਾਣੀ ਮਾਹਰ ਤੇ ਜਨਸੰਖਿਆ ਵਿਸ਼ਲੇਸ਼ਕ ਗੁਆ ਦਿੱਤਾ ਹੈ।