by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ। ਜਿਸ ਤੋਂ ਬਾਅਦ CM ਮਾਨ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਅੱਜ CM ਭਗਵੰਤ ਮਾਨ ਵਲੋਂ ਅਬੋਹਰ 'ਚ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦੇ ਚੈਕ ਵੰਡ ਕੇ ਸ਼ੁਰੂਆਤ ਕੀਤੀ ਹੈ । ਇਸ ਮੌਕੇ CM ਮਾਨ ਕਿਹਾ ਕਿ ਕਿਸਾਨਾਂ ਦੀ ਫਸਲ ਖੇਤਾਂ ਵਿੱਚ ਤੇ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ 'ਚ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਨਹੀ ਆਉਣ ਦੇਵੇਗੀ ਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ । ਦੱਸਣਯੋਗ ਹੈ ਕਿ ਕੇਂਦਰ ਸਰਕਰ ਨੇ ਬਾਰਿਸ਼ ਨਾਲ ਕਣਕ ਦੇ ਹੋਏ ਨੁਕਸਾਨ ਨੂੰ ਲੈ ਕੇ 18 ਫੀਸਦੀ ਤੱਕ ਬਦਰੰਗ ਕਣਕ ਖਰੀਦਣ ਦਾ ਫੈਸਲਾ ਕੀਤਾ ਹੈ । ਬਠਿੰਡਾ 'ਚ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕਰਦੇ ਕਿਹਾ ਕਿ ਸਾਰੇ ਪੀੜਤਾਂ ਨੂੰ ਬਰਾਬਰ ਦਾ ਮੁਆਵਜ਼ਾ ਦਿੱਤਾ ਜਾਵੇ।