ਪੱਤਰ ਪ੍ਰੇਰਕ : ਮਿਸ਼ਨ ਰੋਜ਼ਗਾਰ ਤਹਿਤ ਸੀ.ਐਮ. ਮਾਨ ਭਲਕੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਅੱਜ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ 2487 ਹੋਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ, ਜਿਸ ਤਹਿਤ ਭਲਕੇ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸੰਗਰੂਰ ਦੀ ਲੱਡਾ ਕੋਠੀ ਵਿਖੇ ਸਵੇਰੇ 11.30 ਵਜੇ ਇਕ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਵਿਚ ਸੀ.ਐਮ. ਮਾਨ ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਪੰਜਾਬ ਸਰਕਾਰ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਅੱਜ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ 2487 ਹੋਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਜਿਸ ਤਹਿਤ ਭਲਕੇ ਉਹ 487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਵਰਨਣਯੋਗ ਹੈ ਕਿ ਵੱਡੀ ਗਿਣਤੀ ਵਿੱਚ ਪੁਲਿਸ ਕਾਂਸਟੇਬਲਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਦੱਸ ਦੇਈਏ ਕਿ ਸਦਨ ਵਿੱਚ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਤੋਂ 40,437 ਸਰਕਾਰੀ ਨੌਕਰੀਆਂ ਦੇਣ ਦਾ ਵੇਰਵਾ ਮੰਗਿਆ ਸੀ। ਸੀ.ਐਮ. ਸਦਨ ਵਿੱਚ ਆਪਣੇ ਵਿਰੋਧੀਆਂ ਨੂੰ ਜਵਾਬ ਦਿੰਦਿਆਂ ਮਾਨ ਨੇ ਕਿਹਾ ਕਿ ਉਹ ਪੂਰਾ ਰਿਕਾਰਡ ਆਪਣੇ ਨਾਲ ਲੈ ਕੇ ਆਏ ਹਨ ਅਤੇ ਭਲਕੇ 2487 ਹੋਰ ਨੌਕਰੀਆਂ ਦੇ ਰਹੇ ਹਨ।