by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਕੀਟਨਾਸ਼ਕਾਂ ਤੇ ਖਾਦਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ ਕੀਟਨਾਸ਼ਕਾਂ ਤੇ ਖਾਦਾਂ ਨੂੰ ਲੈ ਕੇ ਨਵੇਂ ਲਾਇਸੈਂਸ ਜਾਰੀ ਕਰਨ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਹੁਕਮ ਤੋਂ ਬਾਅਦ ਲਗਾਈ ਗਈ ਹੈ। ਪੰਜਾਬ ਸਰਕਾਰ ਵਲੋਂ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਆਪ ਸਰਕਾਰ ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ਦੀ ਵਿੱਕਰੀ ਨੂੰ ਰੋਕਣ ਦੇ ਮਕਸਦ ਨਾਲ ਨਵੇਂ ਕਦਮ ਚੁੱਕ ਰਹੀ ਹੈ । ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਸਮੂਹ ਖੇਤੀਬਾੜੀ ਅਫਸਰਾਂ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ । ਜਿਸ 'ਚ ਹਦਾਇਤਾਂ ਦਿੱਤੀਆਂ ਗਿਆ ਹਨ ਕਿ ਜ਼ਿਲਾ ਪੱਧਰ 'ਤੇ ਖਾਦਾਂ ,ਕੀਟਨਾਸ਼ਕਾਂ ਦਾ ਕੋਈ ਨਵਾਂ ਲਾਇਸੰਸ ਜਾਰੀ ਨਾ ਕੀਤਾ ਜਾਵੇ ।