by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਤੇ ਬਰਤਾਨੀਆ ਨੇ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ, ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ 'ਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਦੀ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਮੁਲਾਕਾਤ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ 'ਤੇ ਸਹਿਮਤੀ ਬਣੀ।