by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ 'ਚ ਜਿੱਤ ਹਾਸਿਲ ਕਰਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਲੋਕ ਸਭਾ ਸੀਟ 'ਤੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ CM ਮਾਨ 'ਆਪ' ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਹਲਕਾ ਦਿੜ੍ਹਬਾ ਤੇ ਸੁਨਾਮ ਵਿਖੇ ਰੋਡ ਸ਼ੋਅ ਕਰਨ ਜਾ ਰਹੇ ਹਨ।
ਦੱਸ ਦਈਏ ਕਿ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ CM ਮਾਨ ਪ੍ਰਚਾਰ ਕਰਨਗੇ। ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋਣੀ ਹੈ। ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਹੁਣ ਪੰਜਾਬ ਦੀ ਰਾਜਨੀਤੀ 'ਚ ਇੱਕ ਨਵਾਂ ਚਿਹਰਾ ਸਾਹਮਣੇ ਆਵੇਗਾ।