by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਦੇ 646ਵੇ ਪ੍ਰਕਾਸ਼ ਪੁਰਬ ਦੇ ਮੌਕੇ ਜਲੰਧਰ ਪਹੁੰਚੇ ਹਨ। ਜਿੱਥੇ ਉਨ੍ਹਾਂ ਵਲੋਂ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਗਿਆ। CM ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਾਨਵਤਾ ਦਾ ਸੁਨੇਹਾ ਦਿੰਦੀ ਹੈ। ਗੁਰੂ ਸਾਹਿਬ ਨੇ ਜਾਤ -ਪਾਤ ਨੂੰ ਖਤਮ ਕਰਨ ਲਈ ਸ਼ੰਘਰਸ਼ ਕੀਤਾ ਸੀ। ਇਸ ਦੌਰਾਨ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀ ਸਗੋਂ ਨੌਕਰੀ ਦੇਣ ਵਾਲੇ ਬਣਾਵਾਂਗੇ। ਮਾਨ ਨੇ ਕਿਹਾ ਸਾਨੂੰ ਸਾਰੀਆਂ ਨੂੰ ਗੁਰੂ ਰਵਿਦਾਸ ਜੀ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ, ਮੈ ਇੱਥੇ ਮੰਦਰ ਦਾ ਵਿਕਾਸ ਕਰਾਵਾਂਗਾ। ਇਸ ਦੇ ਨਾਲ ਮੰਦਰ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਵੀ ਐਲਾਨ ਕੀਤਾ ।