by nripost
ਪੰਜਾਬ (ਨੇਹਾ) : ਸੂਬੇ 'ਚ ਝੋਨੇ ਦੀ ਫਸਲ ਤਿਆਰ ਹੋਣ 'ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਸਬੰਧੀ ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਨੇ ਅਹਿਮ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੂਡ ਸਪਲਾਈ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ, ਜਿਸ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਮੁੱਖ ਤੌਰ 'ਤੇ ਚਰਚਾ ਕੀਤੀ ਜਾਵੇਗੀ।
ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਖਰੀਦ ਪ੍ਰਬੰਧਾਂ ਅਤੇ ਮੰਡੀਆਂ ਵਿੱਚ ਫਸਲ ਦੀ ਸਾਂਭ-ਸੰਭਾਲ 'ਤੇ ਹੋਵੇਗਾ। ਪਤਾ ਲੱਗਾ ਹੈ ਕਿ ਇਹ ਮੀਟਿੰਗ ਭਲਕੇ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ, ਜਿਸ ਵਿੱਚ ਖੁਰਾਕ ਸਪਲਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਸ਼ਿਰਕਤ ਕਰਨਗੇ।