by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਅੱਜ ਸ਼ੁਰੂ ਹੋ ਗਈ ਹੈ। ਉਥੇ ਹੀ CM ਮਾਨ ਨੇ ਟਵੀਟ ਕਰਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੁਸ਼ਕਲਾਂ ਦਾ ਹੱਲ ਕਰਨ ਵਾਲੇ ਆਗੂ ਨੂੰ ਵੋਟ ਪਾਉਣ..... ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਹਾਸਲ ਹੋਏ ਵੋਟਰ ਕਾਰਡ ਦਾ ਅੱਜ ਸਹੀ ਇਸਤੇਮਾਲ ਕਰੋ । ਇਸ ਮੌਕੇ ਉਨ੍ਹਾਂ ਨੇ ਸਿਹਤ ,ਲੋਕਾਂ ਦੇ ਦੁੱਖ -ਸੁਖ ਤੇ ਇਮਾਨਦਾਰੀ 'ਤੇ ਹੋਰ ਵੀ ਕਈ ਮੁੱਦਿਆਂ ਦੀ ਗੱਲ ਕੀਤੀ। ਦੱਸਣਯੋਗ ਹੈ ਕਿ ਜ਼ਿਮਨੀ ਚੋਣ ਦੇ ਨਤੀਜੇ 13 ਮਈ ਨੂੰ ਸਾਹਮਣੇ ਆਉਣਗੇ । ਆਮ ਆਦਮੀ ਪਾਰਟੀ ਤੇ ਕਾਂਗਰਸ ਵਿੱਚ ਮਹਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ ।ਦੱਸ ਦਈਏ ਕਿ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਦਾ ਐਲਾਨ ਕੀਤਾ ਗਿਆ, ਜਦਕਿ ਕਾਂਗਰਸ ਵਲੋਂ ਸੰਤੋਖ ਚੋਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ ।