by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਨੇ ਗੈਂਗਸਟਰਾ ਨੂੰ ਚੇਤਾਵਨੀ ਦਿੱਤੀ ਹੈ ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤੇ ਇਸ ਦੇ ਨਤੀਜ਼ੇ ਭੁਗਤਣੇ ਪੈਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨਾ ਕਰਨ, ਜੋ ਨੌਜਵਾਨ ਗ਼ਲਤ ਰਾਹ ਤੇ ਜਾ ਰਹੇ ਹਨ। ਉਹ ਵਾਪਿਸ ਆ ਜਾਣ ਉਨ੍ਹਾਂ ਤੇ ਕਾਨੂੰਨੀ ਤੋਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਵਾਉਣਾ ਮੇਰੀ ਜਿੰਮੇਵਾਰੀ ਹੈ ਤੇ ਹੈ ਹਮੇਸ਼ਾ ਪੰਜਾਬ ਅਮਨ ਸ਼ਾਂਤੀ ਨੂੰ ਬਣਾ ਕੇ ਰੱਖਾਗਾ। ਉਨ੍ਹਾਂ ਨੇ ਕਿਹਾ ਪੰਜਾਬ ਦੇ ਨੌਜਵਾਨ ਨੂੰ ਨਸ਼ਾ ਮੁਕਤ ਕਰਨਾ ਵੀ ਮੇਰੀ ਜਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਨਸ਼ਾ ਤਸਕਰਾਂ ਦੀ ਖੈਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ 15 ਅਗਸਤ ਤੋਂ ਮਹੁੱਲਾ ਕਲੀਨਿਕ ਵੀ ਸ਼ੁਰੂ ਕੀਤੇ ਜਾਣਗੇ।