by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕਾਂ ਬਣਾਉਣ ਵਾਲਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। CM ਮਾਨ ਨੇ ਸੜਕਾਂ ਬਣਾਉਣ ਵਾਲੇ ਠੇਕੇਦਾਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਜੇਕਰ ਕੋਈ ਵੀ ਠੇਕੇਦਾਰ ਸੜਕ ਬਣਾਉਣ ਲਈ ਮਾੜੇ ਮਟੀਰੀਅਲ ਦੀ ਵਰਤੋਂ ਕਰੇਗਾ ਤਾਂ ਉਸ ਨੂੰ ਪੁਰਾਣੀਆਂ ਬਣਾਇਆ ਸੜਕਾਂ ਦਾ ਵੀ ਜੁਰਮਾਨਾ ਲਗਾਇਆ ਜਾਵੇਗਾ। ਆਮ ਆਦਮੀ ਪਾਰਟੀ ਵਲੋਂ ਸੋਸ਼ਲ ਮੀਡੀਆ 'ਤੇ ਇਸ ਬਾਰੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ।