by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਲੀਡਰਾਂ 'ਤੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਭਾਵੇਂ ਉਹ ਸਿਆਸੀ ਲੋਕ ਹਨ, ਅਫ਼ਸਰ ਜਾਂ ਫਿਰ ਰਸੂਖ਼ਦਾਰ ਲੋਕ।
ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹਨ ਕਿ 31 ਮਈ ਤੱਕ ਆਪਣੇ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ, ਨਹੀਂ ਤਾਂ ਪੁਰਾਣੇ ਖ਼ਰਚ 'ਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ।