by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੱਡਾ ਐਕਸ਼ਨ ਲਿਆ ਹੈ। ਜਿਸ 'ਵਿੱਚ ਭਗਵੰਤ ਮਾਨ ਨੇ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਨ੍ਹਾਂ ਵਿੱਚ ਸਾਬਕਾ ਵਿਧਾਇਕ, ਮੌਜੂਦਾ ਵਿਧਾਇਕ ਅਤੇ ਕਈ ਨਾਮੀ ਸ਼ਖ਼ਸੀਅਤਾਂ ਦੇ ਨਾਂਅ ਸ਼ਾਮਿਲ ਹਨ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਵੀ ਸਰੁੱਖਿਆ ਵਾਪਸ ਲੈ ਲਈ ਹੈ।