by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਚਲਦੇ 2 ਦਿਨਾਂ ਦੇ ਮੁੰਬਈ ਦੌਰੇ 'ਤੇ ਹਨ। ਇਸ ਮੌਕੇ CM ਮਾਨ ਨੇ ਪੰਜਾਬੀ ਫ਼ਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਪਾਲੀਵੁੱਡ ਬਹੁਤ ਵੱਡੀ ਇੰਡਸਟਰੀ ਹੈ। ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਦੀ ਸ਼ੂਟਿੰਗ ਪੰਜਾਬ 'ਚ ਹੁੰਦੀ ਹੈ। ਪੰਜਾਬ ਨਾਲ ਸਬੰਧਤ ਵਿਸ਼ਿਆਂ ਤੇ ਬਾਲੀਵੁੱਡ ਫ਼ਿਲਮਾਂ ਬਣਦੀਆਂ ਹਨ ।ਮਾਨ ਨੇ ਇਸ ਦੌਰਾਨ ਲਾਫਟਰ ਚੈਂਲੇਂਜ ਦੇ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ ਤੇ ਕਿਹਾ ਉਨ੍ਹਾਂ ਦੀਆਂ ਬਹੁਤ ਸਾਰੀਆਂ ਯਾਦਾਂ ਮੁੰਬਈ ਨਾਲ ਜੁੜੀਆਂ ਹਨ ।