by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਕੈਬਨਿਟ ਮੀਟਿੰਗ 'ਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਖਾਸ ਵਿਚਾਰ ਚਰਚਾ ਕੀਤੀ ਗਿਆ ਹੈ। CM ਮਾਨ ਵਲੋਂ ਇਸ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਵੀ ਕੀਤੇ ਗਏ ਹਨ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਕੱਚੇ ਮੁਲਾਜਮਾਂ ਤੋਂ ਇਲਾਵਾ ਬੇਰੁਜਗਾਰਾਂ ਲਈ ਵੀ ਐਲਾਨ ਕੀਤੇ ਹਨ। ਪੰਜਾਬ ਕੈਬਨਿਟ ਮੀਟਿੰਗ ਦੌਰਾਨ CM ਮਾਨ ਨੇ ਕਿਸਾਨਾਂ ਲਈ ਵੀ ਅਹਿਮ ਫੈਸਲਾ ਕੀਤਾ ਹੈ।
ਉਨ੍ਹਾਂ ਨੇ ਕਿਹਾ 15 ਅਗਸਤ ਨੂੰ 100 ਬੰਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਉਨ੍ਹਾਂ ਬੰਦੀਆਂ ਨੂੰ ਹੀ ਰਿਹਾਅ ਕੀਤਾ ਜਾਵੇਗਾ, ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਅਗਸਤ ਤੋਂ ਝੋਨੇ ਦੀ ਖਰੀਦੀ ਵੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਜਲਦ ਹੀ ਕਚੇ ਮੁਲਾਜਮਾ ਨੂੰ ਪੱਕਾ ਕੀਤਾ ਜਾਵੇਗਾ।