by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਜਾਨਵਰਾਂ ਤੇ ਪਸ਼ੂਆਂ ਵਿੱਚ ਲੰਪੀ ਸਕਿਨ ਦੀ ਬਿਮਾਰੀ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ। ਇਸ ਬਿਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਟਿੰਗ ਵੀ ਕੀਤੀ ਹੈ। ਇਸ ਨੂੰ ਦੇਖਦੇ ਹੋਏ CM ਮਾਨ ਨੇ ਤਾਲਮੇਲ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਹਰਪਾਲ ਚੀਮਾ ਲਾਲਜੀਤ ਸਿੰਘ ਭੁੱਲਰ ਤੇ ਹੋਰ ਵੀ ਸ਼ਾਮਿਲ ਹਨ। ਮੁੱਖ ਮੰਤਰੀ ਮਾਨ ਨੇ ਇਸ ਬਿਮਾਰੀ ਨੂੰ ਲੈ ਕੇ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ।
ਇਸ ਬਿਮਾਰੀ ਦੇ ਨਾਲ ਹੁਣ ਤੱਕ 400 ਤੋਂ ਵੱਧ ਗਾਵਾਂ ਦੀ ਮੌਤ ਹੋ ਗਈ ਹੈ ਤੇ ਕਈ ਹਾਲੇ ਵੀ ਬਿਮਾਰ ਹਨ। ਇਸ ਦੇ ਨਾਲ ਹੀ ਪੰਜਾਬ ਦੀਆਂ ਸਰਹੱਦਾਂ ਤੇ ਦੂਜੇ ਸੂਬਿਆਂ ਚੋ ਪਸ਼ੂਆਂ ਦੀ ਐਂਟਰੀ ਤੇ ਪਾਬੰਦੀ ਲੱਗਾ ਦਿੱਤੀ ਹੈ। ਪਸ਼ੂ ਪਾਲਣ ਵਲੋਂ ਵੱਖ ਵੱਖ ਇਲਾਕਿਆਂ ਵਿੱਚ ਲਗਾਤਾਰ ਜਾਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਜਾਨਵਰਾਂ ਨੂੰ ਰੱਖਣ ਵਾਲੀ ਥਾਂ ਤੇ ਸਾਫ ਸਫਾਈ ਰੱਖੀ ਜਾਵੇ। CM ਮਾਨ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਵੀ ਹੁਕਮ ਜਾਰੀ ਕੀਤੇ ਹਨ।