by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ਪੁਲਿਸ ਥਾਣੇ 'ਚ ਵਾਪਰੀ ਘਟਨਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। CM ਮਾਨ ਨੇ ਟਵੀਟ ਕਰਕੇ ਕਿਹਾ ਸ਼ਬਦ ਗੁਰੂ ਸ਼੍ਰੀ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਥ ਤੋਂ ਪੰਜਾਬ ਤੇ ਪੰਜਾਬੀਅਤ ਦੇ ਵਾਰਿਸ ਅਖਵਾਉਣ ਦੇ ਕਾਬਿਲ ਨਹੀਂ ਹਨ ।
ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਅਜਨਾਲਾ ਵਿਖੇ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ ਸੀ ।ਇਸ ਪ੍ਰਦਰਸ਼ਨ ਦੌਰਾਨ ਕਈ ਪੁਲਿਸ ਮੁਲਜ਼ਮ ਗੰਭੀਰ ਜਖ਼ਮੀ ਹੋ ਗਏ ।ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ।