by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਕਿਹਾ ਹੁਣ ਤੱਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ 29 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ , ਜਦਕਿ 3000 ਪੇਜ ਦਾ ਚਲਾਨ ਵੀ ਪੇਸ਼ ਕੀਤਾ ਗਿਆ ।CM ਮਾਨ ਨੇ ਕਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ ਰਾਜਸਥਾਨ ਤੋਂ ਪੰਜਾਬ ਲਿਆਂਦਾ ਗਿਆ ਤੇ ਉਸ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਸਿੱਧੂ ਇੱਕ ਕਲਾਕਾਰ ਭਰਾ ਸੀ ।ਉਸ ਨੂੰ ਇਨਸਾਫ ਦਿਵਾਉਣ ਲਈ ਹਰ ਤਰਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿੱਥੇ ਵੀ ਸੂਚਨਾ ਮਿਲਦੀ ਹੈ ਉੱਥੇ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ ।