by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਦਾ ਜਵਾਬ ਦੇਣ ਦਿੰਦੇ ਹੋਏ CM ਮਾਨ ਨੇ ਕਿਹਾ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਉਨ੍ਹਾਂ ਸਾਰੇ ਮੁੱਦਿਆਂ ਨੂੰ ਪੂਰਾ ਕਰੇਗੀ ਜੋ ਲੋਕਾਂ ਨੇ ਸਾਡੇ ਸਾਹਮਣੇ ਰੱਖੇ ਹਨ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਪੰਜਾਬ 'ਚ ਚੰਗੀ ਸ਼ੁਰੂਆਤ ਹੋਈ ਹੈ, ਨਾ ਤਾਂ ਭ੍ਰਿਸ਼ਟਾਚਾਰ ਕਰਨ ਵਾਲੇ ਬਖਸ਼ੇ ਜਾਣਗੇ ਤੇ ਨਾ ਹੀ ਭ੍ਰਿਸ਼ਟਾਚਾਰ ਕਰਵਾਉਣ ਵਾਲੇ। ਅਸੀਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਵੱਡਾ ਕਦਮ ਚੁੱਕਿਆ ਹੈ। ਸਕੂਲਾਂ ਨੂੰ ਆਪਣੀ ਮਰਜ਼ੀ ਨਾਲ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।