by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਲਾਵਾਂ ਲੈ ਕੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ। ਵਿਆਹ ਤੋਂ ਬਾਅਦ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਰਿਸ਼ਤੇਦਾਰਾਂ ਦੇ ਨਾਲ ਬੋਲੀਆਂ ਪਾ ਕੇ ਜੰਮ ਕੇ ਗਿੱਧਾ ਪਾਇਆ। ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ 'ਚ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਤੇ ਹੋਰ ਸ਼ਾਮਲ ਹੋਏ।
ਜਿਕਰਯੋਗ ਹੈ ਕਿ 'ਆਪ' ਕਨਵੀਨਰ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ, "ਉਹ ਅੱਜ ਇੱਕ ਨਵੀਂ ਯਾਤਰਾ ਸ਼ੁਰੂ ਕਰ ਰਹੇ ਹਨ, ਮੈਂ ਉਨ੍ਹਾਂ ਦੇ ਸੁਖੀ ਵਿਆਹੁਤਾ ਜੀਵਨ ਦੀ ਕਾਮਨਾ ਕਰਦਾ ਹਾਂ।"